banner
Hukamnama

ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ

Gun Gavoh Puran Abinasi Kaam Krodh Bikh Jaarey

Gun Gavoh Puran Abinasi

Gun Gavoh Puran Abinasi, Kaam Krodh Bikh Jaare; [ Bani Sri Guru Arjan Dev Ji, Ang 615 of Sri Guru Granth Sahib Ji under Raga Sorath ]

Hukamnamaਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ
PlaceDarbar Sri Harmandir Sahib Ji, Amritsar
Ang615
Creator>Guru Arjan Dev Ji
RaagSorath
Date CE4 December 2023
Date Nanakshahi19 Maghar 555

ਅੱਜ ਦਾ ਹੁਕਮਨਾਮਾ, ਦਰਬਾਰ ਸਾਹਿਬ ਅੰਮ੍ਰਿਤਸਰ

ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥

English Translation

Sorath Mahala- 5th ( Gun Gavoh Puran Abinasi )

I have cast away (burnt) all the poisonous vices like sexual desires and anger by singing the praises of the perfect and ever-existent Lord. We have been enabled to cross this arduous ocean of life successfully in the company of the holy saints. (1)

The perfect Guru has cast away all our doubts and dual-mindedness, including the darkness of ignorance. Now we have perceived the Lord (within us) very close by, reciting the Lord’s True Name with love and devotion. (Pause) We have satiated in body and mind by partaking in the wealth of True Name. Now we are perceiving the Lord pervading everywhere so there is no need to wander around here and there (in His search). (2)

The person, who is imbued with the love of the Lord (in his heart engages himself in worship, penance, and disciplined life of meditation due to the light of the knowledge gained. The Guru-minded person who has attained the jewel of the nectar of True Name, has been rewarded with success for all efforts. (3)

Such a person gets rid of all his ills, sufferings, and sins including the bondage of Yama (god of death), with the help of True Name. O, Nanak! With the Grace of the Lord, I am thrilled in my body and spirit, enjoying eternal bliss. (4-12-23)

Download Hukamanama PDF

Hindi Translation

सोरठि महला ५ ॥ गुण गावहु पूरन अबिनासी काम क्रोध बिख जारे ॥ महा बिखम अगन को सागर साधू संग उधारे ॥१॥ पूरै गुर मेटिओ भरम अंधेरा ॥ भज प्रेम भगत प्रभ नेरा ॥ रहाउ ॥ हरि हरि नाम निधान रस पीआ मन तन रहे अघाई ॥ जत कत पूर रहिओ परमेसर कत आवै कत जाई ॥२॥ जप तप संजम ज्ञान तत बेता जिस मन वसै गोपाला ॥ नाम रतन जिन गुरमुख पाया ता की पूरन घाला ॥३॥ कल कलेस मिटे दुख सगले काटी जम की फासा ॥ कहु नानक प्रभ किरपा धारी मन तन भए बिगासा ॥४॥१२॥२३॥

( Gun Gavoh Puran Abinasi ) सोरठि महला ५ ॥ पूर्ण अविनाशी परमात्मा का गुणगान करो जिसके फलस्वरूप कामवासना एवं क्रोध का विष जल जाता है। यह सृष्टिं महाभयंकर अग्नि का सागर है और साधुओं की संगति करने से ही इससे उद्धार होता है।॥ १॥

पूर्ण गुरु ने भ्रम का अन्धकार नष्ट कर दिया है। प्रेमपूर्वक भक्ति करते हुए प्रभु का भजन करो चूंकि वह हमेशा ही निकट रहता है॥ रहाउ॥ हरि-नाम-भण्डार में से नामामृत का पान करने से मनं एवं तन तृप्त रहते हैं। परमेश्वर सर्वत्र ही परिपूर्ण हो रहा है। वह न किधर जाता है और न ही कहीं से आता है॥ २॥

जिसके मन में भगवान का निवास है, उसे ही पूजा, तपस्या, संयम का ज्ञान है और वही तत्ववेता है। जिसे गुरु के सान्निध्य में नाम-रत्न की उपलब्धि हो गई है, उसकी साधना सफल है॥ ३॥

उसके समस्त कलह-क्लेश एवं दुख-दर्द नाश हो गए हैं और उसकी मृत्यु की फाँसी भी कट गई है। हे नानक ! प्रभु ने उस पर अपनी कृपा की है, जिससे उसका मन-तन विकसित हो गया है॥ ४॥ १२ ॥ २३ ॥

Punjabi Translation

ਅਰਥ: ( Gun Gavahu Pooran Abinasi ) (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ. (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।

(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨।

ਨਾਮ ਰਤਨ

ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।੩।

ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ) , ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ।੪।੧੨।੨੩।

Related Entries

Hukamnama Darbar Sahib Today PDF

admin

Hukamnama Darbar Sahib Today, Sri Harmandir Sahib, Amritsar

admin

Har Kia Katha Kahania Gur Meet Sunaiya

admin

Sache Tere Khand Sache Brahmand

admin

Leave a Comment